JALANDHAR WEATHER

ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 171 ਦੌੜਾਂ ਦਾ ਟੀਚਾ

ਬਰਮਿੰਘਮ, 14 ਜੂਨ - ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦਾ 6ਵਾਂ ਮੁਕਾਬਲਾ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਅੱਜ ਹੋ ਰਿਹਾ ਹੈ। ਬਰਮਿੰਘਮ ਦੇ ਐਜਬੈਸਟਨ ਕ੍ਰਿਕਟ ਸਟੇਡੀਅਮ ਵਿਚ ਹੋ ਰਹੇ ਇਸ ਮੈਚ ਵਿਚ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 170 ਦੌੜਾਂ ਬਣਾਈਆਂ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਸਭ ਤੋਂ ਵੱਧ 68 (44 ਗੇਂਦਾਂ) ਦੌੜਾਂ ਬਣਾਈਆਂ, ਜਦਕਿ ਕਪਤਾਨ ਹਰਮਨਪ੍ਰੀਤ ਕੌਰ ਨੇ 36 (35 ਗੇਂਦਾਂ) ਅਤੇ ਰਿਚਾ ਘੋਸ਼ ਨੇ 34 (17 ਗੇਂਦਾਂ) ਦੌੜਾਂ ਦਾ ਯੋਗਦਾਨ ਦਿੱਤਾ। ਪਾਕਿਸਤਾਨ ਵਲੋਂ ਸਾਦੀਆ ਇਕਬਾਲ ਅਤੇ ਫਾਤਿਮਾ ਸਨਾ ਨੇ 2-2 ਵਿਕਟਾਂ ਹਾਸਲ ਕੀਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ