ਜਥੇਦਾਰ ਗੜਗੱਜ ਵਲੋਂ ਪੰਥਕ ਮਾਮਲਿਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਨਾਲ ਇਕੱਤਰਤਾ ਅੱਜ
ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਾਉਣ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਵਿਚਾਰ ਚਰਚਾ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ ਕਰੀਬ 11:30 ਵਜੇ ਸ਼ੁਰੂ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਹੋਣ ਵਾਲੀ ਵਿਚਾਰ ਚਰਚਾ ਦੀ ਰੌਸ਼ਨੀ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਆਉਂਦੇ ਦਿਨਾਂ ਵਿਚ ਇਕੱਤਰਤਾ ਕਰਕੇ ਅਹਿਮ ਫੈਸਲੇ ਲਏ ਜਾ ਸਕਦੇ ਹਨ।
;
;
;
;
;
;
;