ਅਣ-ਪਛਾਤੇ ਵਿਅਕਤੀਆਂ ਵਲੋਂ ਜੰਡਿਆਲਾ ਗੁਰੂ ਵਿਚ ਘਰ ’ਤੇ ਅੰਨ੍ਹੇਵਾਹ ਗੋਲੀਬਾਰੀ
ਜੰਡਿਆਲਾ ਗੁਰੂ, 15 ਜੂਨ (ਪ੍ਰਮਿੰਦਰ ਸਿੰਘ ਜੋਸਨ)- ਬੀਤੀ ਦੇਰ ਰਾਤ ਜੰਡਿਆਲਾ ਗੁਰੂ ਦੀ ਵੈਰੋਵਾਲ ਰੋਡ ’ਤੇ ਇਕ ਵਿਅਕਤੀ ਦੇ ਘਰ ’ਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਬਾਰੀ ਕੀਤੀ ਗਈ। ਘਰ ਦੇ ਮਾਲਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਰਾਤ ਸਮੇਂ ਸੌਂ ਰਹੇ ਸਨ ਤਾਂ ਰਾਤ 12 ਵਜੇ ਤੋਂ ਬਾਅਦ ਉਨ੍ਹਾਂ ਦੇ ਘਰ ’ਤੇ ਮੋਟਰਸਾਈਕਲ ਸਵਾਰਾਂ ਵਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਅਤੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ ਪਰ ਫਿਰ ਵੀ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਜੰਡਿਆਲਾ ਗੁਰੂ ਦੇ ਐਸ. ਐਚ. ਓ. ਹਰਪਾਲ ਸਿੰਘ ਸੋਹੀ ਨੇ ਘਟਨਾ ਸਥਾਨ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਜੰਡਿਆਲਾ ਗੁਰੂ ਦੇ ਪਿੰਡ ਤਲਵੰਡੀ ਮਾਲੋਵਾਲ ਦੇ ਇਕ ਮਾਸਟਰ ਨੂੰ ਦੋ ਹਫ਼ਤੇ ਪਹਿਲਾਂ ਹੀ ਕੁਝ ਵਿਅਕਤੀਆਂ ਵਲੋਂ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਅਤੇ ਹੁਣ ਦੋ ਦਿਨ ਪਹਿਲਾਂ ਹੀ ਪਿੰਡ ਜੱਬੋਵਾਲ ਦੇ ਨੌਜਵਾਨ, ਜੋ ਕਿ ਰਾਤ ਨੂੰ ਦੁਕਾਨ ਬੰਦ ਕਰਕੇ ਆਪਣੇ ਘਰ ਜਾ ਰਿਹਾ ਸੀ, ਉਸ ਨੂੰ ਵੀ ਗੋਲੀ ਮਾਰ ਦਿੱਤੀ ਗਈ।
ਜੰਡਿਆਲਾ ਗੁਰੂ ਸ਼ਹਿਰ ਅਤੇ ਇਲਾਕੇ ਵਿੱਚ ਆਏ ਦਿਨ ਫ਼ਿਰੌਤੀਆਂ ਲਈ ਵੱਡੇ ਪੱਧਰ ਤੇ ਕਾਲਾਂ ਆਉਣ ਕਾਰਨ ਅਤੇ ਕਈਆਂ ਵਲੋਂ ਫਿਰੌਤੀਆਂ ਨਾ ਦੇਣ ਕਾਰਨ ਉਨ੍ਹਾਂ ਦੇ ਘਰਾਂ ਤੇ ਦੁਕਾਨਾਂ ’ਤੇ ਦਿਨ ਦਿਹਾੜੇ ਗੋਲੀਬਾਰੀ ਕੀਤੀ ਜਾਂਦੀ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਥੋਂ ਤੱਕ ਕਿ ਥੋੜੇ ਦਿਨ ਪਹਿਲਾਂ ਹੀ ਹੋਈਆਂ ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਵਿਦੇਸ਼ ਦੇ ਨੰਬਰਾਂ ਤੋਂ ਚੋਣਾਂ ਨਾਲ ਲੜਨ ਲਈ ਧਮਕੀ ਭਰੇ ਫੋਨ ਆਉਂਦੇ ਰਹੇ ਅਤੇ ਇਥੋਂ ਤੱਕ ਕਿ ਕਈ ਵੋਟਰਾਂ ਦੇ ਪਰਿਵਾਰਾਂ ਨੂੰ ਵੀ ਵੋਟਾਂ ਨਾ ਪਾਉਣ ਲਈ ਦੇਸ਼ਾਂ ਤੋਂ ਧਮਕੀ ਭਰੇ ਫੋਨ ਆਉਂਦੇ ਰਹੇ, ਜਿਸ ਕਾਰਨ ਸ਼ਹਿਰ ਵਾਸੀਆਂ ਦੇ ਸਾਹ ਸੂਤੇ ਹੋਏ ਹਨ।
;
;
;
;
;
;
;
;