JALANDHAR WEATHER

ਮੋਹਾਲੀ ’ਚ ਦੋਸਤ ਨੇ ਨੌਜਵਾਨ ਦਾ ਚਾਕੂ ਮਾਰ ਕੇ ਕੀਤਾ ਕਤਲ

ਮੋਹਾਲੀ 15 ਜੂਨ (ਅਲੀ)-  ਮੋਹਾਲੀ ਵਿਚ ਐਤਵਾਰ ਦੁਪਹਿਰ ਕਰੀਬ 1 ਵਜੇ ਇਕ ਨੌਜਵਾਨ ਵਲੋਂ ਆਪਣੇ ਹੀ ਦੋਸਤ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ ਬਡਾਲੀ ਬੱਸ ਸਟੈਂਡ ਨੇੜੇ ਵਾਪਰੀ। ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਸੜਕ ਕਿਨਾਰੇ ਇਕ ਨੌਜਵਾਨ ਵਲੋਂ ਦੂਜੇ ਨੌਜਵਾਨ ’ਤੇ ਚਾਕੂ ਨਾਲ ਹਮਲਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ।

ਚਾਕੂ ਲੱਗਣ ਤੋਂ ਬਾਅਦ ਜ਼ਖ਼ਮੀ ਨੌਜਵਾਨ ਕੁਝ ਦੂਰ ਤੱਕ ਤੁਰਦਾ ਹੈ, ਪਰ ਬਾਅਦ ਵਿਚ ਸੜਕ ’ਤੇ ਡਿੱਗ ਜਾਂਦਾ ਹੈ। ਸੜਕ ’ਤੇ ਉਹ ਕੁਝ ਸਮਾਂ ਤੱਕ ਤੜਫਦਾ ਰਿਹਾ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਹਮਲਾ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਕਾਬੂ ਕੀਤੇ ਗਏ ਨੌਜਵਾਨ ਨੇ ਰੋਂਦੇ ਹੋਏ ਕਿਹਾ ਕਿ ਚਾਕੂ ਗਲਤੀ ਨਾਲ ਲੱਗ ਗਿਆ। ਮ੍ਰਿਤਕ ਦੀ ਪਛਾਣ 17 ਸਾਲਾ ਸੰਨੀ ਵਜੋਂ ਹੋਈ ਹੈ, ਜੋ ਬਡਾਲੀ ਪਿੰਡ ਦਾ ਰਹਿਣ ਵਾਲਾ ਸੀ। ਸੰਨੀ ਜੀ.ਐਸ. ਗ੍ਰੋਸਰੀ ਸਟੋਰ ਨਾਂਅ ਦੀ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਮ੍ਰਿਤਕ ਦਾ ਪਰਿਵਾਰ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਰੀਬ 18-19 ਸਾਲਾਂ ਤੋਂ ਇਸ ਇਲਾਕੇ ਵਿਚ ਰਹਿ ਰਿਹਾ ਹੈ। ਮ੍ਰਿਤਕ ਦੇ ਪਿਤਾ ਸ਼ੀਸ਼ਪਾਲ ਦੇ ਅਨੁਸਾਰ ਦੋਹਾਂ ਵਿਚਕਾਰ ਪਹਿਲਾਂ ਕਦੇ ਕੋਈ ਝਗੜਾ ਜਾਂ ਰੰਜਿਸ਼ ਨਹੀਂ ਸੀ।

ਪਰਿਵਾਰ ਮੁਤਾਬਕ ਸੰਨੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕੰਮ ’ਤੇ ਗਿਆ ਸੀ ਅਤੇ ਦੁਪਹਿਰ 12 ਵਜੇ ਤੱਕ ਦੁਕਾਨ ’ਤੇ ਹੀ ਮੌਜੂਦ ਸੀ। ਇਸ ਦੌਰਾਨ ਦੋ ਨੌਜਵਾਨ ਉਸ ਨੂੰ ਆਪਣੇ ਨਾਲ ਬੁਲਾ ਕੇ ਲੈ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ CCTV ਫੁਟੇਜ ਦੇ ਆਧਾਰ ’ਤੇ ਵਾਰਦਾਤ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ