ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸ਼ੁਰੂ
ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)-ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਪੰਜ ਸਿੰਘ ਸਾਹਿਬਾਨ ਵਿਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰ ਪਾਲ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਸ਼ਾਮਿਲ ਹਨ।
;
;
;
;
;
;
;