ਭਗਵੰਤ ਮਾਨ ਨੂੰ ਸਿੱਖ ਪ੍ਰੰਪਰਾਵਾਂ ਅਤੇ ਸਿੱਖ ਸੰਸਥਾਵਾਂ ਪ੍ਰਤੀ ਕੋਈ ਸਤਿਕਾਰ ਨਹੀਂ-ਚੰਨੀ
ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਪ੍ਰੰਪਰਾਵਾਂ ਅਤੇ ਸਿੱਖ ਸੰਸਥਾਵਾਂ ਪ੍ਰਤੀ ਕੋਈ ਸਤਿਕਾਰ ਨਹੀਂ ਹੈ ਅਤੇ ਇਸੇ ਕਾਰਨ ਮੁੱਖ ਮੰਤਰੀ ਵਲੋਂ ਸਿੱਖ ਸੰਸਥਾਵਾਂ ਦੀ ਰਾਏ ਤੋਂ ਬਿਨਾਂ ਐਕਟਾਂ ਵਿਚ ਸੋਧ ਕੀਤੀ ਜਾ ਰਹੀ ਹੈ। aunHW ਕਿਹਾ ਕਿ ਜਿਹੜਾ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਸ਼ਰਾਬ ਦੇ ਨਸ਼ੇ ਵਿਚ ਜਾਂਦਾ ਹੈ, ਉਸ ਨੂੰ ਸਿੱਖ ਨਹੀਂ ਕਿਹਾ ਜਾ ਸਕਦਾ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜਯੋਗ ਵੀਡੀਓ ਦੀ ਦੋ ਫੋਰੈਂਸਿਕ ਲੈਬਾਂ ਤੋਂ ਕਰਵਾਈ ਗਈ ਜਾਂਚ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਤਰਾਜ਼ਯੋਗ ਵੀਡੀਓ ਨੂੰ ਸਹੀ ਕਹਿਣ ਅਤੇ ਵੀਡੀਓ ਨਾਲ ਕੋਈ ਵੀ ਛੇੜਛਾੜ ਨਾ ਹੋਣ ਦੇ ਮਾਮਲੇ ਵਿਚ crnjIq isMG ਚੰਨੀ ਨੇ ਕਿਹਾ ਕਿ ਇਸ sMਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜੋ ਵੀ &Yਸਲਾ ਲਿਆ ਜਾਵੇਗਾ, ਉਹ ਪੂਰੀ ਤਰ੍ਹਾਂ ਉਸ &Ysly ਦੇ ਨਾਲ ਖੜ੍ਹਣਗੇ ਅਤੇ ਉਸ ਦੇ ਪੈਰਵਾਈ ਕਰਨਗੇ। ਇਸ ਮੌਕੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਕਾਂਗਰਸ ਐਸ.ਸੀ. ਵਿਭਾਗ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਅਤੇ ਹੋਰ ਆਗੂ ਵੀ ਹਾਜ਼ਰ ਸਨ।
;
;
;
;
;
;
;