ਕੇਂਦਰੀ ਗ੍ਰਹਿ ਸਕੱਤਰ ਵਲੋਂ ਨੀਟ ਮੁੜ ਪ੍ਰੀਖਿਆ, ਲਈ ਰਾਜ ਸਰਕਾਰਾਂ ਦੀਆਂ ਤਿਆਰੀਆਂ ਦੀ ਸਮੀਖਿਆ
ਨਵੀਂ ਦਿੱਲੀ, 15 ਜੂਨ - ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਅੱਜ ਨੀਟ (ਯੂ.ਜੀ.) ਮੁੜ ਪ੍ਰੀਖਿਆ, 2026 ਲਈ ਰਾਜ ਸਰਕਾਰਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ, ਜਿਸ ਵਿਚ ਵਿਦਿਆਰਥੀਆਂ ਦੀ ਸਹੂਲਤ, ਸੁਰੱਖਿਆ ਪ੍ਰਬੰਧਾਂ ਅਤੇ ਪ੍ਰੀਖਿਆ ਪ੍ਰਕਿਰਿਆ ਦੀ ਇਕਸਾਰਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ:
ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ, ਉਨ੍ਹਾਂ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਯੂਟੀ) ਅਤੇ ਕੇਂਦਰੀ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਪ੍ਰੀਖਿਆ ਨਿਰਵਿਘਨ ਢੰਗ ਨਾਲ ਕਰਵਾਈ ਜਾਵੇ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵਿਦਿਆਰਥੀਆਂ ਦੀ ਸੁਚਾਰੂ ਯਾਤਰਾ ਦੀ ਸਹੂਲਤ ਦੇਣ ਦੀ ਬੇਨਤੀ ਕੀਤੀ ਗਈ। ਰੇਲਵੇ ਬੋਰਡ ਦੇ ਚੇਅਰਮੈਨ ਨੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਮੀਟਿੰਗ ਵਿਚ ਰੇਲਵੇ ਬੋਰਡ ਦੇ ਚੇਅਰਮੈਨ; ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਸਕੱਤਰ; ਉੱਚ ਸਿੱਖਿਆ ਵਿਭਾਗ ਦੇ ਸਕੱਤਰ; ਡਾਕ ਵਿਭਾਗ ਦੇ ਸਕੱਤਰ; ਸੀਆਰਪੀਐਫ, ਸੀਆਈਐਸਐਫ, ਬੀਸੀਏਐਸ ਦੇ ਡਾਇਰੈਕਟਰ ਜਨਰਲ ਅਤੇ ਐਨਟੀਏ ਦੇ ਡਾਇਰੈਕਟਰ ਜਨਰਲ; ਅਤੇ ਰੱਖਿਆ ਮੰਤਰਾਲੇ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ:।
;
;
;
;
;
;
;
;