JALANDHAR WEATHER

ਸ਼੍ਰੋਮਣੀ ਕਮੇਟੀ ਨੇ 20 ਜੂਨ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ

ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ 20 ਜੂਨ ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ ਨੂੰ ਪੱਤਰ ਭੇਜ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ