JALANDHAR WEATHER

ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜਾਰ ਬੋਬੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸੰਗਰੂਰ 16 ਜੂਨ (ਧੀਰਜ ਪਸੋਰੀਆ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਨੇ ਅੱਜ ਸਥਾਨਕ ਰੈਸਟ ਹਾਊਸ ਵਿਖੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ। ਬਾਅਦ ਵਿਚ" ਅਜੀਤ " ਨਾਲ ਗੱਲਬਾਤ ਕਰਦਿਆਂ ਗੁਲਜਾਰ ਸਿੰਘ ਬੋਬੀ ਨੇ ਕਿਹਾ ਕਿ ਪਿੰਡਾਂ ਵਿਚ ਜਿਥੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਕਈ ਸ਼ਿਕਾਇਤਾਂ ਉਨ੍ਹਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਸੰਬੰਧੀ ਵੀ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਕਈ ਸਮੱਸਿਆਵਾਂ ਦਾ ਹੱਲ ਮੌਕੇ 'ਤੇ ਹੀ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਟੈਲੀਫੋਨ ਤੇ ਗੱਲ ਕਰਕੇ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਸਮੱਸਿਆਵਾਂ ਦੇ ਹੱਲ ਲਈ ਐਸ.ਸੀ. ਕਮਿਸ਼ਨ ਵਲੋਂ ਸੰਬੰਧਿਤ ਧਿਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨੋਟਿਸ ਕੱਢ ਕੇ ਚੰਡੀਗੜ੍ਹ ਵੀ ਬੁਲਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਮੇਂ ਸਮੇਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ ਜਾਂਦੀਆਂ ਹਨ ਕਿ ਦਲਿਤ ਭਾਈਚਾਰੇ ਦੇ ਲੋਕ ਅਕਸਰ ਆਰਥਿਕ ਤੌਰ 'ਤੇ ਕਮਜ਼ੋਰ ਹੁੰਦੇ ਹਨ। ਉਹ ਵਾਰ ਵਾਰ ਦਫ਼ਤਰਾਂ ਦੇ ਚੱਕਰ ਨਹੀਂ ਕੱਟ ਸਕਦੇ। ਇਸ ਲਈ ਉਨ੍ਹਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ