JALANDHAR WEATHER

ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਮਲਕੀਤ ਥਿੰਦ ਨੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਜੂਨ (ਹਰਚਰਨ ਸਿੰਘ ਸੰਧੂ) - ਹਲਕਾ ਗੁਰੂ ਹਰਸਹਾਏ ਦੇ ਸਰਹੱਦੀ ਪਿੰਡ ਮੇਘਾ ਪੰਜ ਗਰਾਈਂ ਉਤਾੜ (ਗੋਲੇ ਕੇ) ਵਿਖੇ ਬਲਾਕ ਸੰਮਤੀ ਮੈਂਬਰ ਸਵਰਣ ਸਿੰਘ ਮੂਜੈਦੀਆ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮਿਲਣੀ ਦਾ ਆਯੋਜਨ ਦਾ ਆਯੋਜਨ ਕਰਦਿਆਂ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਮਲਕੀਤ ਥਿੰਦ ਨੇ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਸਮਾਜ ਦੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ ਤਾਂ ਜੋ ਆਮ ਲੋਕਾਂ ਦੀ ਜ਼ਿੰਦਗੀ ਵਿਚ ਸੁਧਾਰ ਆ ਸਕੇ। ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਆਪਣੇ ਆਲੇ-ਦੁਆਲੇ ਦੇ ਲੋਕਾਂ ਤੱਕ ਵੀ ਪਹੁੰਚਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ, ਸਮਾਜਿਕ ਸੁਰੱਖਿਆ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।ਇਸ ਮੌਕੇ 'ਤੇ ਉਨ੍ਹਾਂ ਹਾਜ਼ਰ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਕਈਆ ਦਾ ਮੌਕੇ ਤੇ ਹੱਲ ਕਰਵਾਇਆ।ਇਸ ਮੌਕੇ ਲੋਕਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਲਾਕੇ ਨਾਲ ਸੰਬੰਧਿਤ ਕਈ ਮੁੱਦਿਆਂ ਬਾਰੇ ਚਰਚਾ ਕੀਤੀ।
ਬਲਾਕ ਸੰਮਤੀ ਮੈਂਬਰ ਸਵਰਣ ਸਿੰਘ ਮੁਜੈਦੀਆ ਨੇ ਸਮਾਗਮ ਵਿਚ ਪਹੁੰਚਣ 'ਤੇ ਮਲਕੀਤ ਥਿੰਦ ਅਤੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ, ਸਮਾਜ ਸੇਵੀ ਅਤੇ ਵੱਖ-ਵੱਖ ਪਾਰਟੀ ਆਗੂ ਮੌਜੂਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ