ਗੁਜਰਾਤ ਦੇ ਵਡੋਦਰਾ ਵਿਚ ਬੱਸ ਅਤੇ ਟਰੱਕ ਦੀ ਟੱਕਰ, 6 ਦੀ ਮੌਤ, 31 ਜ਼ਖਮੀ
ਅਹਿਮਦਾਬਾਦ,17 ਜੂਨ- ਗੁਜਰਾਤ ਦੇ ਵਡੋਦਰਾ ਵਿਚ ਕੋਟੰਬੀ ਸਟੇਡੀਅਮ ਨੇੜੇ ਇਕ ਭਿਆਨਕ ਸੜਕ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ 31 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿਚ ਇਕ ਨੌਂ ਸਾਲ ਦਾ ਬੱਚਾ ਵੀ ਸ਼ਾਮਿਲ ਹੈ। ਮੁੱਢਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਬਾਂਸਵਾੜਾ ਤੋਂ ਸੂਰਤ ਜਾ ਰਹੀ ਬਾਲਾਜੀ ਟਰੈਵਲਜ਼ ਦੀ ਇਕ ਲਗਜ਼ਰੀ ਬੱਸ ਸਾਹਮਣੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਕਈ ਯਾਤਰੀ ਬੱਸ ਦੇ ਅੰਦਰ ਫਸ ਗਏ। ਸੂਚਨਾ ਮਿਲਦੇ ਹੀ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜੰਗੀ ਪੱਧਰ 'ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਕਾਰਨ ਇਲਾਕੇ ਵਿਚ ਲੰਮਾ ਟ੍ਰੈਫਿਕ ਜਾਮ ਲੱਗ ਗਿਆ, ਜਿਸ ਨੂੰ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਹਟਾਇਆ ਜਾ ਰਿਹਾ ਹੈ।
;
;
;
;
;
;
;
;