ਸ਼੍ਰੋਮਣੀ ਅਕਾਲੀ ਦਲ (ਵਾਰਸ ਪੰਜਾਬ ਦੇ) ਨੇ ਰਾਜਪਾਲ ਪੰਜਾਬ ਦੇ ਨਾਮ ਡੀ.ਸੀ. ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਵਾਰਸ ਪੰਜਾਬ ਦੇ) ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਵਲੋਂ ਰਾਜਪਾਲ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿਚ ਮੁੱਖ ਮੰਤਰੀ ਤੋਂ ਨੈਤਿਕ ਆਧਾਰ ’ਤੇ ਅਸਤੀਫੇ ਦੇਣ ਅਤੇ ਉਨ੍ਹਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਹੇਠ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਅੰਮ੍ਰਿਤਸਰ ਦਿਹਾਤੀ ਇਕਾਈ ਦੇ ਪ੍ਰਧਾਨ ਜਸਕਰਨ ਸਿੰਘ ਰਿਆੜ, ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
;
;
;
;
;
;
;
;