ਫਿਰੋਜ਼ਪੁਰ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ
ਫਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)- ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਜਾਲ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 5.775 ਕਿਲੋ ਹੈਰੋਇਨ, 1,33,640 ਪਾਬੰਦੀਸ਼ੁਦਾ ਕੈਪਸੂਲ ਤੇ ਗੋਲੀਆਂ, 39 ਜਿੰਦਾ ਕਾਰਤੂਸ (ਕੇ.ਐੱਫ 7.65) ਅਤੇ 36,600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਵਲੋਂ ਇਸ ਸੰਬੰਧੀ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਨਸ਼ਾ ਤਸਕਰੀ ਨੈੱਟਵਰਕ, ਵਿੱਤੀ ਲੈਣ-ਦੇਣ ਅਤੇ ਹੋਰ ਸਾਥੀਆਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;