ਦੋ ਧਿਰਾਂ ਦੇ ਝਗੜੇ ਦਰਮਿਆਨ ਚੱਲੇ ਇਟਾਂ ਰੋੜੇ ਅਤੇ ਗੋਲੀ
ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 17 ਜੂਨ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਡੁਲਟ ਵਿਖੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਨੂੰ ਲੈ ਕੇ ਕਈ ਜਾਣਿਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਜ਼ਮੀਨੀ ਖਾਲ ਨੂੰ ਲੈ ਕੇ ਝਗੜਾ ਹੋਇਆ। ਦੋਹਾਂ ਧਿਰਾਂ ਵਿਚਕਾਰ ਇੱਟਾਂ ਰੋੜੇ ਤੇ ਤੇਜ਼ਧਾਰ ਹਥਿਆਰ ਵੀ ਚੱਲੇ, ਜਿਸ ਨਾਲ ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਵੀ ਪਤਾ ਲੱਗਾ ਹੈ ਕਿ ਇਕ ਵਿਅਕਤੀ ਦੇ ਗੋਲੀ ਵੀ ਲੱਗੀ ਹੈ, ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
;
;
;
;
;
;
;
;