JALANDHAR WEATHER

ਦੂਜੇ ਵਨਡੇ 'ਚ ਭਾਰਤ ਨੇ ਅਫ਼ਗਾਨਿਸਤਾਨ ਨੂੰ ਜਿੱਤਣ ਲਈ ਦਿੱਤਾ 403 ਦੌੜਾਂ ਦਾ ਟੀਚਾ

ਲਖਨਊ, 17 ਜੂਨ - ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜਾ ਇਕਦਿਨਾਂ ਮੈਚ ਏਕਾਨਾ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਲਖਨਊ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਅਫ਼ਗਾਨਿਸਤਾਨ ਦੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 49.5 ਓਵਰਾਂ ਵਿਚ 402 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਕਪਤਾਨ ਸ਼ੁਭਮਨ ਗਿੱਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 154 (110 ਗੇਂਦਾਂ) ਦੌੜਾਂ ਬਣਾਈਆਂ ਜਦਕਿ ਇਸ਼ਾਨ ਕਿਸ਼ਨ ਨੇ 125 (79 ਗੇਂਦਾਂ) ਦੌੜਾਂ ਬਣਾਈਆਂ। ਅਫ਼ਗਾਨਿਸਤਾਨ ਵਲੋਂ ਨੰਗੇਲੀਆ ਖਰੋਟੇ ਨੇ 10 ਓਵਰਾਂ ਵਿਚ 76 ਦੌੜਾਂ ਦੇ ਭਾਰਤ ਦੇ 4 ਖਿਡਾਰੀਆਂ ਨੂੰ ਆਊਟ ਕੀਤਾ ਜਦਕਿ ਰਾਸ਼ਿਦ ਖ਼ਾਨ ਨੇ 8 ਓਵਰਾਂ ਵਿਚ 48 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ