JALANDHAR WEATHER

ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ ਨਾਲ ਨੌਜਵਾਨ ਦੀ ਮੌਤ

ਦਿੜ੍ਹਬਾ ਮੰਡੀ (ਸੰਗਰੂਰ), 17 ਜੂਨ (ਹਰਬੰਸ ਸਿੰਘ ਛਾਜਲੀ) - ਪਿੰਡ ਕਮਾਲਪੁਰ (ਸੰਗਰੂਰ) ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ ਗੋਲੀ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਫਾਈਰਿੰਗ ਵਿਚ ਕੁਝ ਲੋਕ ਜ਼ਖਮੀ ਵੀ ਹੋ ਗਏ। ਪ੍ਰਾਪਤ ਵੇਰਵਿਆਂ ਅਨੁਸਾਰ ਪਿੰਡ ਕਮਾਲਪੁਰ ਦੇ ਕੁਲਜੀਤ ਸਿੰਘ ਦੀ ਜ਼ਮੀਨ ਨੂੰ ਲੈਕੇ ਪਿਛਲੇ ਸਮੇਂ ਤੋਂ ਝਗੜਾ ਚੱਲ ਰਿਹਾ ਹੈ। ਜ਼ਮੀਨੀ ਝਗੜੇ ਨੂੰ ਲੈ ਕੇ ਜ਼ਮੀਨ ਵਿਚ ਦੋਨੋਂ ਧਿਰਾਂ ਆਹਮਣੇ ਸਾਹਮਣੇ ਹੋ ਗਈਆ। ਫਾਈਰਿੰਗ ਵਿਚ ਰੋਹਿਤ (32) ਪੁੱਤਰ ਹਰਪਾਲ ਸਿੰਘ ਵਾਸੀ ਪਟਿਆਲਾ ਹਾਲ ਅਬਾਦ ਸਮਾਣਾ ਦੇ ਗੋਲੀ ਲੱਗਣ ਨਾਲ ਹਾਲਤ ਗੰਭੀਰ ਹੋ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਸਮਾਣਾ (ਪਟਿਆਲਾ) ਲਿਜਾਇਆ ਗਿਆ। ਜਿਥੇ ਡਾਕਟਰ ਨੇ ਰੋਹਿਤ ਨੂੰ ਮ੍ਰਿਤਕ ਕਰਾਰ ਦਿੱਤਾ। ਡੀਐਸਪੀ ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਮਾਮਲਾ ਦਰਜ ਕਰਕੇ ਮਾਮਲੇ ਵਿਚ ਸ਼ਾਮਿਲ ਲੋਕਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ