JALANDHAR WEATHER

ਦੂਜੇ ਵਨਡੇ 'ਚ ਭਾਰਤ ਨੇ 170 ਦੌੜਾਂ ਨਾਲ ਹਰਾਇਆ ਅਫ਼ਗਾਨਿਸਤਾਨ ਨੂੰ

ਲਖਨਊ, 17 ਜੂਨ - ਭਾਰਤ ਨੇ ਦੂਜੇ ਇਕ ਰੋਜ਼ਾ ਮੈਚ ਵਿਚ ਅਫ਼ਗਾਨਿਸਤਾਨ ਨੂੰ 172 ਦੌੜਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਭਾਰਤ ਨੇ 3 ਮੈਚਾਂ ਦੀ ਲੜੀ ਵਿਚ 2-0 ਦੀ ਅਜੇਤੂ ਬੜਤ ਬਣਾ ਲਈ। ਏਕਾਨਾ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਲਖਨਊ ਵਿਖੇ ਹੋਏ ਇਸ ਮੈਚ ਵਿਚ ਟਾਸ ਜਿੱਤ ਕੇ ਅਫ਼ਗਾਨਿਸਤਾਨ ਦੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 49.5 ਓਵਰਾਂ ਵਿਚ 402 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਕਪਤਾਨ ਸ਼ੁਭਮਨ ਗਿੱਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 154 (110 ਗੇਂਦਾਂ) ਦੌੜਾਂ ਬਣਾਈਆਂ ਜਦਕਿ ਇਸ਼ਾਨ ਕਿਸ਼ਨ ਨੇ 125 (79 ਗੇਂਦਾਂ) ਦੌੜਾਂ ਬਣਾਈਆਂ। ਅਫ਼ਗਾਨਿਸਤਾਨ ਵਲੋਂ ਨੰਗੇਲੀਆ ਖਰੋਟੇ ਨੇ 10 ਓਵਰਾਂ ਵਿਚ 76 ਦੌੜਾਂ ਦੇ ਭਾਰਤ ਦੇ 4 ਖਿਡਾਰੀਆਂ ਨੂੰ ਆਊਟ ਕੀਤਾ ਜਦਕਿ ਰਾਸ਼ਿਦ ਖ਼ਾਨ ਨੇ 8 ਓਵਰਾਂ ਵਿਚ 48 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ।
ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਅਫ਼ਗਾਨਿਸਤਾਨ ਦੀ ਪੂਰੀ ਟੀਮ 44.3 ਓਵਰਾਂ ਵਿਚ 232 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 3-3 ਵਿਕਟਾਂ ਹਾਸਲ ਕੀਤੀਆਂ ਜਦਕਿ ਪ੍ਰਿੰਸ ਯਾਦਵ ਨੇ 2 ਅਤੇ ਵਾਸ਼ਿੰਗਟਨ ਸੁੰਦਰ ਨੇ ਇਕ ਵਿਕਟ ਹਾਸਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ