ਬਜ਼ੁਰਗ ਵਿਅਕਤੀ ਦੀ ਜ਼ਹਿਰੀਲੀ ਦਵਾਈ ਪੀਣ ਕਾਰਨ ਹੋਈ ਮੌਤ
ਕਪੂਰਥਲਾ, 17 ਜੂਨ (ਅਮਨਜੋਤ ਸਿੰਘ ਵਾਲੀਆ) - ਧਾਲੀਵਾਲ ਬੇਟ ਦੇ ਇਕ ਬਜ਼ੁਰਗ ਦੀ ਕਥਿਤ ਤੌਰ 'ਤੇ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਧਾਲੀਵਾਲ ਬੇਟ ਜੋ ਕਿ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ, ਨੇ ਅੱਜ ਆਪਣੇ ਖੂਹ 'ਤੇ ਜਾ ਕੇ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਉਸ ਦੇ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ।ਇਸ ਸੰਬੰਧੀ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਜਦੋਂ ਉਕਤ ਵਿਅਕਤੀ ਨੂੰ ਉਸ ਦੇ ਪਰਿਵਾਰਿਕ ਮੈਂਬਰ ਹਸਪਤਾਲ ਲੈ ਕੇ ਆਏ ਤਾਂ ਉਸ ਦੀ ਹਾਲਤ ਗੰਭੀਰ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।
;
;
;
;
;
;
;
;