JALANDHAR WEATHER

ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਮੋਹਾਲੀ, 19 ਜੂਨ (ਅਲੀ)- ਏਰੋ ਸਿਟੀ ਦੇ ਸੀ-ਬਲਾਕ ਵਿਚ ਕਰੰਟ ਲੱਗਣ ਕਾਰਨ ਇਕ ਪਰਵਾਸੀ ਮਜ਼ਦੂਰ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਨਿਵਾਸੀਆਂ ਨੇ ਇਸ ਹਾਦਸੇ ਲਈ ਸਟ੍ਰੀਟ ਲਾਈਟਾਂ ਦੀ ਸੰਭਾਲ ਕਰ ਰਹੇ ਵਿਭਾਗ ਅਤੇ ਸੰਬੰਧਿਤ ਅਧਿਕਾਰੀਆਂ ਦੀ ਲਾਪਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਕਈ ਥਾਵਾਂ ’ਤੇ ਨੰਗੀਆਂ ਤਾਰਾਂ ਅਤੇ ਖ਼ਰਾਬ ਸਟ੍ਰੀਟ ਲਾਈਟ ਪ੍ਰਬੰਧ ਕਾਰਨ ਪਹਿਲਾਂ ਤੋਂ ਹੀ ਖਤਰਾ ਬਣਿਆ ਹੋਇਆ ਸੀ। ਇਸ ਸੰਬੰਧੀ ਕਈ ਵਾਰ ਸ਼ਿਕਾਇਤਾਂ ਵੀ ਕੀਤੀਆਂ ਗਈਆਂ, ਪਰ ਵਿਭਾਗ ਵਲੋਂ ਸਮੇਂ ਸਿਰ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਨਿਵਾਸੀਆਂ ਨੇ ਦੋਸ਼ ਲਾਇਆ ਕਿ ਜੇਕਰ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਤਾਂ ਇਹ ਕੀਮਤੀ ਜਾਨ ਬਚਾਈ ਜਾ ਸਕਦੀ ਸੀ।

ਘਟਨਾ ਤੋਂ ਬਾਅਦ ਲੋਕਾਂ ਨੇ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ ਦੀਆਂ ਸਾਰੀਆਂ ਸਟ੍ਰੀਟ ਲਾਈਟਾਂ ਤੇ ਬਿਜਲੀ ਤਾਰਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ। ਲੋਕਾਂ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਨਾਲ ਜੁੜੇ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ