JALANDHAR WEATHER

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ 434 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅਟਾਰੀ ਸਰਹੱਦ, (ਅੰਮ੍ਰਿਤਸਰ), 19 ਜੂਨ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਲਾਹੌਰ ਪਾਕਿਸਤਾਨ ਵਿਖੇ ਸਥਿਤ ਸ਼ੇਰ-ਏ- ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ’ਤੇ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦਿੱਲੀ ਵਲੋਂ 434 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਭਾਰਤ ਤੋਂ ਅਟਾਰੀ ਸਰਹੱਦ ਰਸਤੇ ਇਨ੍ਹਾਂ ਸ਼ਰਧਾਲੂਆਂ ਦਾ ਇਕ ਜੱਥਾ 21 ਜੂਨ ਨੂੰ ਪਾਕਿਸਤਾਨ ਲਈ ਭਾਰਤ ਤੋਂ ਰਵਾਨਾ ਹੋਵੇਗਾ I ਪਾਕਿਸਤਾਨ ਹਾਈ ਕਮਿਸ਼ਨ ਦਿੱਲੀ ਵਲੋਂ ਅੱਜ ਜਾਰੀ ਕੀਤੇ ਗਏ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਿਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਨੂੰ 290, ਹਰਿਆਣਾ ਕਮੇਟੀ ਨੂੰ 66, ਦਿੱਲੀ ਕਮੇਟੀ ਨੂੰ 61 ਅਤੇ ਉੱਤਰਾਖੰਡ ਦੇ ਸਿੱਖ ਸ਼ਰਧਾਲੂਆਂ ਨੂੰ 17 ਵੀਜ਼ੇ ਮਿਲੇ ਹਨ। ਇਹ ਸਾਰੇ ਸਿੱਖ ਸ਼ਰਧਾਲੂ ਦਿੱਲੀ ਹਾਈ ਕਮਿਸ਼ਨ ਤੋਂ ਵੀਜ਼ੇ ਲੈ ਕੇ ਆਪੋ ਆਪਣੇ ਰਾਜਾਂ ਨੂੰ ਰਵਾਨਾ ਹੋ ਗਏ ਹਨ , ਜਿਥੇ ਉਹ ਆਪਣੀਆਂ ਸਿੱਖ ਸੰਗਤਾਂ ਨੂੰ ਵੀਜ਼ੇ ਦੇ ਕੇ ਪਾਕਿਸਤਾਨ ਲਈ ਰਵਾਨਾ ਕਰਨਗੇ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ