ਕੈਬਿਨੇਟ ਮੰਤਰੀ ਕਟਾਰੂਚੱਕ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਾਰਵਾਈ
ਪਠਾਨਕੋਟ, 19 ਜੂਨ- ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਦੇ ਪਿੰਡ ਬਲਸੁਆ ਵਿਖੇ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਾਰਵਾਈ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਕਰਵਾਈ ਅਤੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਦੇ ਖਾਤੇ ਵਿਚ ₹1000 ਅਤੇ ਐਸ.ਸੀ ਵਰਗ ਦੀਆਂ ਮਹਿਲਾਵਾਂ ਦੇ ਖਾਤੇ ਵਿਚ ਹਰ ਮਹੀਨੇ ₹1500 ਪਾਏ ਜਾਣਗੇ।
;
;
;
;
;
;
;
;