ਏ.ਐਸ.ਪੀ. ਜ਼ੀਰਕਪੁਰ ਨੇ ਸ਼ਿਫਟਿੰਗ ਨਾਕਿਆਂ ਦੀ ਕੀਤੀ ਚੈਕਿੰਗ
ਜ਼ੀਰਕਪੁਰ, 19 ਜੂਨ (ਅਲੀ)- ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਐਸ.ਪੀ. ਜ਼ੀਰਕਪੁਰ ਵੱਲੋਂ ਅੱਜ ਇਲਾਕੇ ਵਿੱਚ ਲਗਾਏ ਗਏ ਸ਼ਿਫਟਿੰਗ ਨਾਕਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਨਾਕਿਆਂ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦੀ ਡਿਊਟੀ ਦੀ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਨੂੰ ਹੋਰ ਚੌਕਸੀ ਤੇ ਮੁਸਤੈਦੀ ਨਾਲ ਡਿਊਟੀ ਨਿਭਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ।
ਚੈਕਿੰਗ ਦੌਰਾਨ ਏ.ਐਸ.ਪੀ. ਵੱਲੋਂ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਰ ਸਮੇਂ ਵਚਨਬੱਧ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕੀਤਾ ਜਾਵੇ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਏ.ਐਸ.ਪੀ. ਜ਼ੀਰਕਪੁਰ ਨੇ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸ਼ਿਫਟਿੰਗ ਨਾਕੇ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਕਿਆਂ ਦਾ ਮੁੱਖ ਮਕਸਦ ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣਾ, ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਕਰਨੀ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਪੈਦਾ ਕਰਨਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ।
;
;
;
;
;
;
;
;