JALANDHAR WEATHER

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਗਰੋਹ ਦੇ ਚਾਰ ਮੈਂਬਰ ਕੀਤੇ ਗ੍ਰਿਫ਼ਤਾਰ

ਜਲੰਧਰ, 20 ਜੂਨ (ਜਤਿੰਦਰ ਪੰਮੀ)- ਇਕ ਵੱਡੀ ਸਫ਼ਲਤਾ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਇਕ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਜ਼ਬਰੀ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਿਲ ਸਨ ਅਤੇ ਇਸ ਦੇ ਨਾਲ ਹੀ 3 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਜਲੰਧਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹਿਆਂ ਵਿਚ ਕਈ ਗੋਲੀਬਾਰੀ ਦੀਆਂ ਘਟਨਾਵਾਂ ਦੀ ਯੋਜਨਾਬੰਦੀ ਅਤੇ ਉਨ੍ਹਾਂ ਨੂੰ ਅਮਲ ’ਚ ਲਿਆਉਣ ਵਿਚ ਸ਼ਾਮਿਲ ਸਨ।

ਐਫ਼.ਆਈ.ਆਰ. ਥਾਣਾ ਭਾਰਗੋ ਕੈਂਪ,ਜਲੰਧਰ ਕਮਿਸ਼ਨਰੇਟ ਵਿਖੇ ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸੰਬੰਧਾਂ ਨੂੰ ਸਥਾਪਤ ਕਰਨ ਅਤੇ ਇਸ ਵਿਚ ਸ਼ਾਮਿਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ