JALANDHAR WEATHER

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ

ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 72 ਘੰਟਿਆਂ ਦੇ ਨੋਟਿਸ 'ਤੇ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੋ ਪਿਛਲੇ ਕੁਝ ਦਿਨਾਂ ਤੋਂ ਅਮਰੀਕਾ ਗਏ ਹੋਏ ਸਨ, ਦੀ ਦੇਸ਼ ਵਾਪਸੀ ’ਤੇ ਇਹ ਇਕੱਤਰਤਾ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਇਕੱਤਰਤਾ ਦੌਰਾਨ ਪਿਛਲੇ ਦਿਨੀਂ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਬੇਅਦਬੀ ਐਕਟ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੰਬੰਧੀ ਵਾਇਰਲ ਵਿਵਾਦਿਤ ਵੀਡੀਓ ਨੂੰ ਲੈ ਕੇ ਜਾਰੀ ਕੀਤੇ ਆਦੇਸ਼ਾਂ ਅਤੇ ਹੋਰ ਪੰਥਕ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ