ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ
ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਬਠਿੰਡਾ ਰੇਲਵੇ ਮਾਗਰ ’ਤੇ ਸਥਿਤ ਰੌਂਤੇ ਰਜਬਾਹੇ ਦੇ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੇ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਜਦ ਉਕਤ ਸੂਚਨਾ ਜੀ.ਆਰ.ਪੀ ਰੇਲਵੇ ਪੁਲਿਸ ਬਠਿੰਡਾ ਦੇ ਐਸ.ਐਚ.ਓ ਕੁਲਦੀਪ ਚੰਦ ਨੂੰ ਮਿਲੀ ਤਾਂ ਉਨ੍ਹਾਂ ਨੇ ਜੀ.ਆਰ.ਪੀ ਰੇਲਵੇ ਪੁਲਿਸ ਚੌਂਕੀ ਗੋਨਿਆਣਾ ਦੇ ਇੰਚਾਰਜ ਜਸਵਿੰਦਰ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ ’ਤੇ ਭੇਜਿਆ। ਪੁਲਿਸ ਚੌਂਕੀ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਨੇ ਰੇਲ ਗੱਡੀ ਦੇ ਹੇਠਾ ਆ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ।
ਮ੍ਰਿਤਕ ਵਿਅਕਤੀ ਦੀ ਦਾੜੀ ਚਿੱਟੇ ਰੰਗਦੀ ਕੱਟੀ ਹੋਈ, ਕੁੜਤਾ ਪਜਾਮਾ (ਖਾਕੀ ਰੰਗ ਦਾ) ਅਤੇ ਪੈਰਾ ਵਿਚ ਚਪਲਾਂ ਪਾਈਆ ਹੋਈਆ ਹਨ ਅਤੇ ਉਸ ਦੀ ਉਮਰ 55-60 ਸਾਲ ਦੇ ਕਰੀਬ ਹੈ। ਇਸ ਮੌਕੇ ਚੜਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ: ਜੈਤੋ ਦੇ ਸੇਵਾਦਾਰ ਮੀਤ ਸਿੰਘ ਮੀਤਾ ਆਪਣੀ ਐਬੂਲੈਂਸ ਲੈ ਕੇ ਉਕਤ ਸਥਾਨ ’ਤੇ ਪਹੁੰਚਿਆ ਅਤੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਰਕਾਰੀ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਜਾਇਆ ਗਿਆ ਤੇ ਉਥੋਂ ਦੀ ਮੋਰਚਰੀ ਵਿਚ ਲਾਸ਼ ਨੂੰ 72 ਘੰਟਿਆਂ ਲਈ ਰੱਖਿਆ ਗਿਆ। ਇਸ ਮੌਕੇ ਜੀ.ਆਰ.ਪੀ ਰੇਲਵੇ ਪੁਲਿਸ ਚੌਂਕੀ ਗੋਨਿਆਣਾ ਦੇ ਪੁਲਿਸ ਮੁਲਾਜ਼ਮ ਹਰਪ੍ਰੀਤ ਸਿੰਘ ਤੇ ਸੋਹਣ ਸਿੰਘ ਅਤੇ ਚੜਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ: ਜੈਤੋ ਦੀ ਟੀਮ ਮੌਜੂਦ ਸੀ।
;
;
;
;
;
;
;
;