JALANDHAR WEATHER

ਜਲੰਧਰ ਵਿਚ ਚਾਵਲਾ ਮੋਬਾਈਲ 'ਤੇ ਹੋਈ ਫਾਇਰਿੰਗ

ਜਲੰਧਰ, 20 ਜੂਨ (ਦਵਿੰਦਰ)- ਜਲੰਧਰ ਦੇ ਭਾਰਗਵ ਕੈਂਪ ਥਾਣਾ ਖੇਤਰ ਵਿਚ ਚਾਵਲਾ ਮੋਬਾਈਲ 'ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਤੋਂ ਬਾਅਦ ਫਾਇਰਿੰਗ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਚੌਕਸ ਹੋ ਕੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ। ਨੌਜਵਾਨ ਦੀ ਲੋਕਾਂ ਵਲੋਂ ਕੁੱਟਮਾਰ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰਿੰਗ ਕਾਰਨ ਚਾਵਲਾ ਮੋਬਾਈਲ ਦੀ ਦੁਕਾਨ ਦਾ ਸ਼ੀਸ਼ਾ ਟੁੱਟ ਗਿਆ। ਦੱਸਿਆ ਜਾ ਰਿਹਾ ਹੈ ਕਿ ਮੋਬਾਈਲ ਦੀ ਦੁਕਾਨ ਦੇ ਬਾਹਰ ਦੋ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਇਕ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ।

ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਅਤੇ ਉਸ ਨੂੰ ਥਾਣੇ ਲਿਜਾਇਆ ਜਾ ਰਿਹਾ ਹੈ। ਘਟਨਾ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ। ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਹਰ ਰੋਜ਼ ਗੋਲੀਆਂ ਚੱਲ ਰਹੀਆਂ ਹਨ। ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਵਪਾਰੀਆਂ ਵਿਚ ਭਾਰੀ ਰੋਸ ਹੈ। ਲੋਕਾਂ ਨੇ ਇਸ ਮਾਮਲੇ ਵਿਚ ਇਨਸਾਫ਼ ਦੀ ਅਪੀਲ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ