JALANDHAR WEATHER

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਸ਼੍ਰੀ ਦਰਬਾਰ ਸਾਹਿਬ ਦਾ ਸੁੰਦਰ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ

ਅੰਮ੍ਰਿਤਸਰ, 20 ਜੂਨ- (ਜਸਵੰਤ ਸਿੰਘ ਜੱਸ ਤੇ ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਰਦਾਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਸੂਚਨਾ ਅਧਿਕਾਰੀ ਰਣਧੀਰ ਸਿੰਘ, ਸਰਬਜੀਤ ਸਿੰਘ ਤੇ ਹੋਰਨਾਂ ਵਲੋਂ ਸ਼੍ਰੀ ਦਰਬਾਰ ਸਾਹਿਬ ਦਾ ਸੁੰਦਰ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਨਾਲ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ, ਭਾਜਪਾ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋ ਨਾਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ