JALANDHAR WEATHER

ਜਲਾਲਾਬਾਦ ਨਗਰ ਕੌਂਸਲ ਚੋਣਾਂ ਦਾ ਐਲਾਨ, 5 ਜੁਲਾਈ ਨੂੰ ਪੈਣਗੀਆਂ ਵੋਟਾਂ

ਜਲਾਲਾਬਾਦ, 20 ਜੂਨ (ਕਰਨ ਚੁਚਰਾ)- ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਮਿਉਂਸੀਪਲ ਸੰਸਥਾਵਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿਚ ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਨਗਰ ਕੌਂਸਲ ਵੀ ਸ਼ਾਮਲ ਹੈ। ਚੋਣਾਂ ਦੇ ਐਲਾਨ ਦੇ ਨਾਲ ਹੀ ਸਬੰਧਿਤ ਖੇਤਰਾਂ ਵਿਚ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਜੋ ਕਿ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਜਾਰੀ ਰਹੇਗਾ। ਜਾਣਕਾਰੀ ਮੁਤਾਬਿਕ ਮਿਤੀ 22.06.2026 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋਵੇਗਾ।

ਨਾਮਜ਼ਦਗੀਆਂ ਦੀ ਆਖਰੀ ਮਿਤੀ 25.06.2026 ਵੀਰਵਾਰ ਦੁਪਹਿਰ 03:00 ਵਜੇ ਤੱਕ ਰਹੇਗੀ। ਦਰਖਾਸਤਾਂ ਦੀ ਪੜ੍ਹਤਾਲ 26.06.2026 ਸ਼ੁੱਕਰਵਾਰ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 27.06.2026 (ਸ਼ਨੀਵਾਰ) ਦੁਪਹਿਰ 03:00 ਵਜੇ ਤੱਕ ਰੱਖੀ ਗਈ ਹੈ। ਜਲਾਲਾਬਾਦ ’ਚ 5 ਜੁਲਾਈ ਦਿਨ ਐਤਵਾਰ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਇਹ ਵੋਟਿੰਗ ਈ.ਵੀ.ਐਮ. ਰਾਹੀਂ ਹੋਵੇਗੀ ਅਤੇ ਉਸੇ ਦਿਨ ਦਿਨ ਹੀ ਸ਼ਾਮ ਨੂੰ ਨਤੀਜੇ ਐਲਾਨੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ