ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਹੋਇਆ ਭਰਵਾਂ ਸਵਾਗਤ
ਅਟਾਰੀ ਸਰਹੱਦ (ਅੰਮ੍ਰਿਤਸਰ)- 21 ਜੂਨ - (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਜਥਾ ਲੀਡਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਪੱਟੀ, ਅਜ਼ਾਦੀਪ ਸਿੰਘ ਮੀਤ ਸਕੱਤਰ ਤੇ ਸਮੂਹ ਜਥਾ ਮੈਂਬਰਾਂ ਦਾ ਪਾਕਿਸਤਾਨ ਵਾਹਗਾ ਸਰਹੱਦ ਵਿਖੇ ਪਹੁੰਚਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬੀਬੀ ਸਤਵੰਤ ਕੌਰ, ਪਾਕਿਸਤਾਨ ਓਕਾਫ ਬੋਰਡ ਦੇ ਅਡੀਸ਼ਨਲ ਸਕੱਤਰ ਫਰਾਸ਼ ਅਬਾਸ ਤੇ ਹੋਰਨਾਂ ਵਲੋਂ ਤਾਜੇ ਫੁੱਲਾਂ ਦੇ ਗਲੇ ਵਿਚ ਹਾਰ ਪਾ ਕੇ ਹੱਥਾਂ ਵਿਚ ਗੁਲਦਸਤੇ ਦੇ ਕੇ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਪਾਕਿਸਤਾਨ ਵਾਹਗਾ ਵਿਖੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਠੰਡੇ ਮਿੱਠੇ ਜਲ ਲੰਗਰ ਅਤੇ ਮੈਡੀਕਲ ਸਹੂਲਤ ਮੁਹਈਆ ਕਰਵਾਉਣ ਦੇ ਨਾਲ ਨਾਲ ਵਿਸ਼ੇਸ਼ ਟੈਂਟ ਲਗਾਇਆ ਗਿਆ ਹੈ। ਵਾਹਗਾ ਸਰਹੱਦ ਤੋਂ ਭਾਰਤੀ ਸ਼ਰਧਾਲੂ ਵਾਰੀ ਸਿਰ ਆਪਣਾ ਪਾਕਿਸਤਾਨ ਇਮੀਗ੍ਰੇਸ਼ਨ ਕਸਟਮ ਕਰਵਾਉਣ ਉਪਰੰਤ ਮਿਲੀਆਂ ਬੱਸਾਂ ਵਿਚ ਸਵਾਰ ਹੋ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਇਥੋਂ ਰਵਾਨਾ ਹੋਣਗੇ ।
;
;
;
;
;
;
;
;