JALANDHAR WEATHER

ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਮਚਿਆ ਹੜਕੰਪ

ਬੀਜਾ/ਖੰਨਾ (ਲੁਧਿਆਣਾ), 21 ਜੂਨ (ਪ੍ਰਦੀਪ ਭੰਡਾਰੀ/ਅਵਤਾਰ ਸਿੰਘ ਜੰਟੀ ਮਾਨ)- ਨੈਸ਼ਨਲ ਹਾਈਵੇ 'ਤੇ ਲੁਧਿਆਣਾ ਨੇੜੇ ਕਸਬਾ ਬੀਜਾ ਦੇ ਕੋਲ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸਵਾਰੀਆਂ ਨਾਲ ਭਰੀ ਇਕ ਬੱਸ ਨੂੰ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਬੱਸ ਵਿਚ ਬੱਚਿਆਂ ਸਮੇਤ 100 ਤੋਂ ਵੱਧ ਯਾਤਰੀ ਸਵਾਰ ਸਨ। ਅੱਗ ਲੱਗਦੇ ਹੀ ਬੱਸ ਵਿਚ ਸਵਾਰ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਡਰਾਈਵਰ ਅਤੇ ਸਥਾਨਕ ਲੋਕਾਂ ਦੀ ਸੂਝਬੂਝ ਨਾਲ ਸਵਾਰੀਆਂ ਨੂੰ ਤੁਰੰਤ ਬੱਸ ਵਿਚੋਂ ਬਾਹਰ ਕੱਢਿਆ ਗਿਆ, ਜਿਸ ਕਾਰਨ ਵੱਡਾ ਹਾਦਸਾ ਟਲ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀਆਂ ਅਤੇ ਐਸ.ਡੀ.ਐਮ. ਖੰਨਾ ਮੌਕੇ 'ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਵੀ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਗਨੀਮਤ ਰਹੀ ਕਿ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ। ਹਾਲਾਂਕਿ ਬੱਸ ਨੂੰ ਅੱਗ ਕਾਰਨ ਭਾਰੀ ਨੁਕਸਾਨ ਪਹੁੰਚਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ