JALANDHAR WEATHER

ਕਬੱਡੀ ਖਿਡਾਰੀ ਦੀ ਨਹਿਰ ਵਿਚ ਡੁੱਬਣ ਕਾਰਨ ਹੋਈ ਮੌਤ

ਮਾਛੀਵਾੜਾ ਸਾਹਿਬ, 21 ਜੂਨ (ਰਾਜਦੀਪ ਸਿੰਘ ਅਲਬੇਲਾ)- ਸਰਹਿੰਦ ਨਹਿਰ ਵਿਚ ਨਹਾਉਣ ਗਏ ਪਿੰਡ ਤੱਖਰਾਂ ਦੇ ਨੌਜਵਾਨ ਪ੍ਰਦੀਪ ਸਿੰਘ ਔਜਲਾ (22) ਦੀ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਆਪਣੇ ਦੋਸਤਾਂ ਨਾਲ ਪਿੰਡ ਪੂਨੀਆਂ ਨੇੜ੍ਹੇ ਵਗਦੀ ਸਰਹਿੰਦ ਨਹਿਰ ਵਿਚ ਨਹਾਉਣ ਲਈ ਗਿਆ ਸੀ ਜਿੱਥੇ ਉਸਦਾ ਪੈਰ ਤਿਲਕਣ ਕਾਰਨ ਉਹ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਿਆ। ਮ੍ਰਿਤਕ ਦੇ ਦੋਸਤਾਂ ਵਲੋਂ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਸਨੂੰ ਬਚਾ ਨਾ ਸਕੇ।

ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਤੇ ਪੁਲਸ ਪਾਰਟੀ ਵੀ ਮੌਕੇ ’ਤੇ ਪੁੱਜ ਗਈ। ਜਿਨ੍ਹਾਂ ਵਲੋਂ ਗੋਤਾਖੋਰਾਂ ਦੀ ਮੱਦਦ ਨਾਲ ਭਾਲ ਸ਼ੁਰੂ ਕੀਤੀ। ਕੁਝ ਸਮੇਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਲਾਸ਼ ਨੂੰ ਕਬਜੇ ’ਚ ਕਰ ਪੋਸਟਮਾਰਟਮ ਲਈ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰਦੀਪ ਸਿੰਘ ਅਜੇ ਕੁਆਰਾ ਸੀ ਅਤੇ ਕਬੱਡੀ ਦਾ ਵਧੀਆ ਖਿਡਾਰੀ ਸੀ। ਪ੍ਰਦੀਪ ਸਿੰਘ ਦੀ ਮੌਤ ਨਾਲ ਪਿੰਡ ਤੱਖਰਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ