ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕੀਤੀ ਡਾ. ਸਰਦਾਰਾ ਸਿੰਘ ਜੌਹਲ ਨਾਲ ਮੁਲਾਕ਼ਾਤ
ਲੁਧਿਆਣਾ, 22 ਜੂਨ, (ਰੂਪੇਸ਼ ਕੁਮਾਰ)- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਅੱਜ ਖੇਤੀ ਮਾਹਿਰ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਦੇ 12 ਸਾਲਾਂ ਦੇ ਕੰਮਕਾਜ ’ਤੇ ਲਿਖੀਆਂ ਕਿਤਾਬਾਂ ਭੇਟ ਕੀਤੀਆਂ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਿਤਿਨ ਨਬੀਨ ਨੇ ਕਿਹਾ ਕਿ ਉਨ੍ਹਾਂ ਨਾਲ ਬਹੁਤ ਚੰਗੇ ਮਾਹੌਲ ਵਿਚ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁਲਾਕਾਤ ਸੰਪਰ ਬਿਆਨ ਦੇ ਤਹਿਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਦਾਰਾ ਸਿੰਘ ਜੋਹਲ ਨੇ, ਜੋ ਉਨ੍ਹਾਂ ਨਾਲ ਆਪਣੇ ਅਨੁਭਵ ਸਾਂਝੇ ਕੀਤੇ ਹਨ, ਉਹ ਉਨ੍ਹਾਂ ਦੇ ਬਹੁਤ ਕੰਮ ਆਉਣਗੇ।
;
;
;
;
;
;
;