ਨਹਿਰ ਦੇ ਪਾੜ ਨੇ ਘਰਾਂ ਦਾ ਕੀਤਾ ਵੱਡਾ ਨੁਕਸਾਨ, 50 ਏਕੜ ਖੇਤ ਵੀ ਚਪੇਟ ਵਿਚ ਲਏ
ਗੁਰਦਾਸਪੁਰ, 22 ਜੂਨ- ਕਾਹਨੂੰਵਾਨ ਦੇ ਨਜ਼ਦੀਕੀ ਪਿੰਡਾਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸਠਿਆਲੀ ਦੇ ਨਜ਼ਦੀਕ ਨਹਿਰ ਵਿਚ ਪਏ ਵੱਡੇ ਪਾੜ ਦੇ ਕਾਰਨ ਨਹਿਰ ਦਾ ਪਾਣੀ ਲੋਕਾਂ ਦੇ ਘਰਾਂ ਤੇ ਖੇਤਾਂ ਵਿਚ ਵੜ ਗਿਆ ਹੈ ਅਤੇ ਲੋਕਾਂ ਦੇ ਘਰਾਂ ਵਿਚ ਸਮਾਨ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਤੇ ਪਹੁੰਚੇ ਹਨ ਅਤੇ ਤੇਜ਼ੀ ਨਾਲ ਪਾੜ ਨੂੰ ਪੂਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਨਹਿਰ ਦਾ ਪਾੜ ਪੂਰਾ ਕਰ ਦਿੱਤਾ ਜਾਵੇਗਾ।
;
;
;
;
;
;
;