ਅੰਮ੍ਰਿਤਸਰ ਵਿਚ ਕਾਰੋਬਾਰੀ ਦੀ ਕਾਰ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ, 22 ਜੂਨ- ਅੰਮ੍ਰਿਤਸਰ ਦੇ 88 ਫੁੱਟ ਰੋਡ ਇਲਾਕੇ 'ਚ ਫਾਇਰਿੰਗ ਹੋਣ ਦੀ ਜਾਣਕਾਰੀ ਮਿਲੀ ਹੈ। ਕਾਰੋਬਾਰੀ ਦੀ ਕਾਰ 'ਤੇ 2 ਬਾਈਕ ਸਵਾਰਾਂ ਵਲੋਂ ਫਾਇਰਿੰਗ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ, ਹਮਲਾਵਰਾਂ ਨੇ ਕਾਰ ਸਵਾਰ ਨੂੰ ਘੇਰ ਕੇ ਸ਼ਰੇਆਮ ਗੋਲੀਆਂ ਚਲਾਈਆਂ। ਗੋਲੀ ਲੱਗਣ ਕਾਰਨ ਸਿਮਰਨਜੀਤ ਉਰਫ਼ ਬਿੱਲਾ ਜ਼ਖ਼ਮੀ ਹੋ ਗਿਆ।
ਇਸ ਦੌਰਾਨ ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਵੀ ਬਣ ਗਿਆ ਹੈ।
;
;
;
;
;
;
;