JALANDHAR WEATHER

ਅਕਾਲ ਤਖ਼ਤ ਸਾਹਿਬ ਵਿਖੇ 29 ਜੂਨ ਨੂੰ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ- ਮਨਪ੍ਰੀਤ ਸਿੰਘ ਇਯਾਲੀ

ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ)- ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋਏ ਤੇ ਪਾਰਟੀ ਦੇ ਨਵ ਨਿਯੁਕਤ ਜਨਰਲ ਸਕੱਤਰ ਅਤੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅੱਜ ਪਾਰਟੀ ਦੇ ਇਸਤਰੀ ਵਿੰਗ ਦੀ ਨਵ ਨਿਯੁਕਤ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਦੀ ਅਗਵਾਈ ਵਿਚ ਦਰਸ਼ਨ ਕਰਨ ਪਹੁੰਚੇ ਅਤੇ ਜਥੇ ਨਾਲ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਇਆਲੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਜੋ ਵਿਧਾਨ ਸਭਾ ਦੇ ਵਿਧਾਇਕਾਂ ਨੂੰ 29 ਜੂਨ ਨੂੰ ਅਕਾਲ ਤਖ਼ਤ ਸਕੱਤਰੇਤ ਵਿਖੇ ਤਲਬ ਕੀਤਾ ਗਿਆ ਹੈ, ਉਹ ਜਥੇਦਾਰ ਦੇ ਆਦੇਸ਼ ਅਨੁਸਾਰ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ ਅਤੇ ਜੋ ਵੀ ਉਨ੍ਹਾਂ ਦਾ ਆਦੇਸ਼ ਹੋਵੇਗਾ ਉਹਨੂੰ ਮੰਨਣਗੇ।

ਇਸਤਰੀ ਵਿੰਗ ਵਿਚ ਕੀਤੀਆਂ ਨਜੁਕਤੀਆਂ ਬਾਰੇ ਸਰਦਾਰ ਇਆਲੀ ਨੇ ਕਿਹਾ ਕਿ ਬੀਬੀਆਂ ਦਾ ਰਾਜਨੀਤੀ ਵਿਚ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਬੀਬੀ ਹਰਪ੍ਰੀਤ ਕੌਰ ਨੂੰ ਪਾਰਟੀ ਵਲੋਂ ਇਸਤਰੀ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਸਿੱਖਾਂ ਨੂੰ ਕੋਈ ਵੀ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਓਟ ਆਸਰਾ ਲੈਣਾ ਜ਼ਰੂਰੀ ਹੁੰਦਾ ਹੈ ਇਸੇ ਲਈ ਅੱਜ ਬੀਬੀਆਂ ਦਾ ਜੱਥਾ ਇੱਥੇ ਨਤਮਸਤਕ ਹੋ ਪੁੱਜਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਬੀਬੀਆਂ ਨੂੰ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਪਿਛਲੇ ਦਿਨੀਂ ਉੱਤਰਾਖੰਡ ਵਿਖੇ ਸਿੰਘਾਂ ਦੇ ਮਾਮਲੇ ਵਿਚ ਦਰਜ ਪਰਚੇ ਬਾਰੇ ਜਾਣਕਾਰੀ ਦਿੰਦੇ ਦੱਸਿਆ ਇਕ ਪਾਰਟੀ ਦਾ ਇਕ ਵਫ਼ਦ ਉਥੋਂ ਦੇ ਡੀ.ਜੀ.ਪੀ. ਨੂੰ ਮਿਲਿਆ ਸੀ ਹੁਣ ਉਨ੍ਹਾਂ ਨੇ ਕਰਾਸ ਪ੍ਰਚਾਰ ਦਰਜ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਉਥੋਂ ਦੇ ਪ੍ਰਸ਼ਾਸਨ ਕੋਲ ਸਿੱਖ ਨੌਜਵਾਨਾਂ ਨੂੰ ਨੰਗੇ ਸਿਰ ਅਦਾਲਤ ਵਿਚ ਪੇਸ਼ ਕਰਨ ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਪਰਮਜੀਤ ਸਿੰਘ ਜੌਹਲ ਸ਼ਮਸ਼ੇਰ ਸਿੰਘ ਪੱਧਰੀ ਤੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ