ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਪ੍ਰਤੀਨਿਧੀਆਂ ਵਲਂਭ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਮੰਗ ਪੱਤਰ
ਦਿੜ੍ਹਬਾ ਮੰਡੀ, 22 ਜੁਲਾਈ (ਜਸਵੀਰ ਸਿੰਘ ਔਜਲਾ)- ਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਆਗੂਆਂ ਵਲੋਂ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਬੇਰੁਜ਼ਗਾਰ ਲਾਇਬ੍ਰੇਰੀਅਨਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਫਰੰਟ ਦੇ ਨੁਮਾਇੰਦਿਆਂ ਨੇ ਹਰਪਾਲ ਸਿੰਘ ਚੀਮਾ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਜੇ ਤੱਕ ਲਾਇਬ੍ਰੇਰੀ ਖੇਤਰ ਨਾਲ ਸਬੰਧਤ ਇੱਕ ਵੀ ਨਵੀਂ ਭਰਤੀ ਨਹੀਂ ਕੱਢੀ ਗਈ, ਜਦਕਿ ਕਾਂਗਰਸ ਸਰਕਾਰ ਦੇ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਕੂਲ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ 693 ਅਸਾਮੀਆਂ 'ਤੇ ਭਰਤੀ ਵੀ ਹੋਈ ਸੀ।
ਜ਼ਿਲ੍ਹਾ ਸੰਗਰੂਰ ਕਨਵੀਨਰ ਪਰਮਿੰਦਰ ਕੌਰ ਦਿੜ੍ਹਬਾ ਨੇ ਕਿਹਾ ਕਿ ਪੰਜਾਬ ਵਿਚ ਲਾਇਬ੍ਰੇਰੀ ਸਾਇੰਸ ਦੀ ਪੜ੍ਹਾਈ ਕਰ ਚੁੱਕੇ ਲਗਭਗ 25000 ਨੌਜਵਾਨ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ। ਕਈ ਨੌਜਵਾਨ ਉਮਰ ਹੱਦ ਪਾਰ ਕਰਨ ਦੇ ਨੇੜੇ ਪਹੁੰਚ ਚੁੱਕੇ ਹਨ ਅਤੇ ਕਈਆਂ ਦੀ ਵਿਆਹ ਦੀ ਉਮਰ ਵੀ ਨੌਕਰੀ ਦੀ ਉਡੀਕ ਕਰਦਿਆਂ ਲੰਘ ਰਹੀ ਹੈ।
;
;
;
;
;
;
;
;