ਪਿੰਡ ਕੋਹਾਲਾ ਵਿਖੇ ਸੋਨੀਆ ਮਾਨ ਨੇ ਸੁਣੀਆਂ ਮੁਸ਼ਕਿਲਾਂ
ਚੋਗਾਵਾਂ/ਅੰਮ੍ਰਿਤਸਰ, 22 ਜੂਨ ( ਗੁਰਵਿੰਦਰ ਸਿੰਘ ਕਲਸੀ) - ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਅਹਿਮ ਮੀਟਿੰਗ ਰਵਿੰਦਰ ਸਰਪੰਚ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਉਚੇਚੇ ਤੌਰ 'ਤੇ ਪਹੁੰਚੇ।ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਬੀ.ਡੀ.ਓ. ਭੁਪਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਸਾਊਣ ਸਿੰਘ ਸ਼ਹੂਰਾ, ਬਲਾਕ ਪ੍ਰਧਾਨ ਗੁਰਪਾਲ ਸਿੰਘ ਆਦਿ ਅਧਿਕਾਰੀ ਮੌਜੂਦ ਸਨ। ਇਸ ਮੌਕੇ ਮੈਡਮ ਸੋਨੀਆ ਮਾਨ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਮੌਕੇ 'ਤੇ ਹੀ ਹੱਲ ਕੀਤਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ।
;
;
;
;
;
;
;