ਸ਼ੁਭਮ ਸ਼ਰਮਾ ਬਣੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ
ਚੰਡੀਗੜ੍ਹ, 22 ਜੂਨ - ਪੰਜਾਬ ਯੂਥ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਪੰਜਾਬ ਯੂਥ ਕਾਂਗਰਸ ਦੇ ਚੋਣ ਨਤੀਜਿਆਂ ਵਿਚ ਧੂਰੀ ਦੇ ਸ਼ੁਭਮ ਸ਼ਰਮਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਹਨ। ਇਸ ਦੇ ਨਾਲ ਹੀ ਪ੍ਰਯਾਂਸ਼ੂ ਵੇਰਕਾ ਨੂੰ ਪੰਜਾਬ ਯੂਥ ਕਾਂਗਰਸ ਦਾ ਜਨਰਲ ਸਕੱਤਰ ਚੁਣਿਆ ਗਿਆ ਹੈ। ਪ੍ਰਯਾਂਸ਼ੂ ਵੇਰਕਾ ਕਾਂਗਰਸ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਦੇ ਸਪੁੱਤਰ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੋਹਿਤ ਮਹਿੰਦਰਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਨ।
;
;
;
;
;
;
;