ਸ਼ਿਵਸੇਨਾ ਆਗੂ ਦੀ ਕਾਰ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੀਤਾ ਕੇਸ ਦਰਜ
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੁਲਿਸ ਕਮਿਸ਼ਨਰ ਦਫਤਰ ਤੇ ਬਾਹਰ ਅੱਜ ਬਾਅਦ ਦੁਪਹਿਰ ਸ਼ਿਵਸੇੈਨਾ ਆਗੂ ਰਜੀਵ ਟੰਡਨ ਦੀ ਪਾਇਲਟ ਜਿਪਸੀ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਜ ਰਾਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਿੱਖ ਗੁਰੂਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ ਕਿ ਇਸ ਦੌਰਾਨ ਟੰਡਨ ਦੀ ਪਾਇਲਟ ਜਿਪਸੀ ਉਥੋਂ ਨਿਕਲ ਰਹੀ ਸੀ, ਜਿਸ ਵਿਚ ਟੰਡਨ ਵੀ ਬੈਠੇ ਸਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵਲੋਂ ਉਨ੍ਹਾਂ ਦੀ ਪਾਇਲਟ ਜਿਪਸੀ 'ਤੇ ਹਮਲਾ ਕੀਤਾ ਗਿਆ ਸੀ । ਹਾਲ ਦੀ ਘੜੀ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਜਦਕਿ ਬਾਕੀਆਂ ਦੀ ਪੁਲਿਸ ਵਲੋਂ ਸ਼ਨਾਖਤ ਕੀਤੀ ਜਾ ਰਹੀ ਹੈ।
;
;
;
;
;
;
;