ਡਾ. ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, ਪੁਲਿਸ ਜਾਂਚ ਵਿਚ ਜੁਟੀ
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਸ਼ਹਿਰ ਦੇ ਵਿਸ਼ਾਲ ਨਗਰ ਇਲਾਕੇ ਵਿਚ ਸਥਿਤ ਡਾ. ਤਰਸੇਮ ਗਰਗ ਦੇ ਕਲੀਨਿਕ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਪੈਟਰੋਲ ਬੰਬ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਐਸ.ਐਸ.ਪੀ. ਡਾ. ਜਯੋਤੀ ਯਾਦਵ ਅਤੇ ਐਸ.ਪੀ ਸਿਟੀ ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ। ਪੁਲਿਸ ਵਲੋਂ ਤੁਰੰਤ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਚਲਿਆ ਕਿ ਇਕ ਮੋਟਰਸਾਈਕਲ 'ਤੇ ਸਵਾਰ ਦੋ ਨਾਮਲੂਮ ਨੌਜਵਾਨਾਂ ਨੇ ਮੇਲਾ ਰਾਮ ਰੋਡ ਸਥਿਤ ਵਿਸ਼ਾਲ ਨਗਰ ਇਲਾਕੇ ਵਿਚ ਡਾ. ਤਰਸੇਮ ਗਰਗ ਦੇ ਕਲੀਨਿਕ 'ਤੇ ਅੱਗ ਲੱਗੀ ਪੈਟਰੋਲ ਦੀ ਬੋਤਲ ਸੁੱਟੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਵੱਖ-ਵੱਖ ਟੀਮਾਂ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਜੁਟ ਗਈਆਂ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
;
;
;
;
;
;
;