ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਤਸਕਰ ਕਾਬੂ, 2.20 ਲੱਖ ਦੀ ਡਰੱਗ ਮਨੀ ਬਰਾਮਦ
ਜ਼ੀਰਕਪੁਰ, 23 ਜੂਨ- ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜ਼ੀਰਕਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 410 ਗ੍ਰਾਮ ਹੈਰੋਇਨ, 2.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਲੈਕਟ੍ਰਾਨਿਕ ਕੰਡੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਬਲਟਾਣਾ ਖੇਤਰ ਵਿਚ ਵੈਲਵੈਟ ਕਲਾਰਕ ਇਨ ਹੋਟਲ ਨੇੜੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਸ਼ੱਕ ਦੇ ਆਧਾਰ ’ਤੇ ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਬੈਗ ਵਿਚੋਂ 410 ਗ੍ਰਾਮ ਹੈਰੋਇਨ, ਨਕਦੀ ਅਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਹੋਇਆ। ਆਰੋਪੀ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀਆਂ ਮੁਤਾਬਕ ਬਰਾਮਦ ਰਕਮ ਨਸ਼ਾ ਤਸਕਰੀ ਨਾਲ ਜੁੜੀ ਹੋ ਸਕਦੀ ਹੈ। ਪੁਲਿਸ ਹੁਣ ਆਰੋਪੀ ਦੇ ਸਪਲਾਈ ਨੈੱਟਵਰਕ ਅਤੇ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।
;
;
;
;
;
;
;
;