JALANDHAR WEATHER

30 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਡੇਰਾਬੱਸੀ (ਮੁਹਾਲੀ), 23 ਜੂਨ (ਰਣਬੀਰ ਸਿੰਘ ਪੜ੍ਹੀ) - ਨੇੜਲੇ ਪਿੰਡ ਖੇੜੀ ਗੁੱਜਰਾਂ ਵਿਚ ਇਕ 30 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਹੋਈ ਮੌਤ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਨਸ਼ੇ ਦੇ ਕਹਿਰ ਦੀ ਭੇਟ ਚੜ੍ਹ ਗਿਆ, ਜਿਸ ਕਾਰਨ ਪਰਿਵਾਰ ਦਾ ਚਿਰਾਗ ਬੁੱਝ ਗਿਆ। ਸਮਾਜਿਕ ਬਦਨਾਮੀ ਦੇ ਡਰੋਂ ਪਰਿਵਾਰ ਦੀ ਪਛਾਣ ਗੁਪਤ ਰੱਖੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਰਾਤ ਨੂੰ ਰੋਜ਼ਾਨਾ ਵਾਂਗ ਆਪਣੇ ਕਮਰੇ ਵਿਚ ਸੁੱਤਾ ਸੀ, ਪਰ ਸਵੇਰੇ ਉਹ ਮ੍ਰਿਤਕ ਹਾਲਤ ਵਿਚ ਮਿਲਿਆ। ਪਰਿਵਾਰ ਵਾਲੇ ਤੁਰੰਤ ਉਸ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਅਤੇ ਨਸ਼ੇ ਦੀ ਵੱਧ ਮਾਤਰਾ ਬਾਰੇ ਸਥਿਤੀ ਸਾਫ਼ ਹੋਵੇਗੀ।
ਸੂਤਰਾਂ ਮੁਤਾਬਕ ਚਰਚਾ ਹੈ ਕਿ ਮ੍ਰਿਤਕ ਨੂੰ ਉਸ ਦੇ ਕਿਸੇ ਸਾਥੀ ਨੇ ਨਸ਼ੇ ਦਾ ਟੀਕਾ ਲਗਾਇਆ ਸੀ, ਜਿਸ ਦੀ ਵੱਧ ਮਾਤਰਾ ਜਾਨਲੇਵਾ ਸਾਬਤ ਹੋਈ। ਪਿੰਡ ਵਾਸੀਆਂ ਅਨੁਸਾਰ ਪੰਚਾਇਤ ਵਲੋਂ ਪਹਿਲਾਂ ਵੀ ਗੁਰਦੁਆਰਾ ਸਾਹਿਬ ਰਾਹੀਂ ਮੁਨਾਦੀ ਕਰਵਾ ਕੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਗਈ ਸੀ, ਪਰ ਨਸ਼ੇ ਦੇ ਸੌਦਾਗਰਾਂ ਦੇ ਹੌਸਲੇ ਬੁਲੰਦ ਹਨ। ਇਲਾਕੇ ਦੇ ਪਤਵੰਤਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ