ਏਅਰ ਇੰਡੀਆ ਦੀ ਉਡਾਣ ਪਾਕਿਸਤਾਨੀ ਹਵਾਈ ਖੇਤਰ ਵਿਚ ਪਹੁੰਚੀ, ਮੁੜ ਆਈ ਵਾਪਸ
ਰਾਜਾਸਾਂਸੀ, (ਅੰਮ੍ਰਿਤਸਰ), 24 ਜੂਨ (ਹਰਦੀਪ ਸਿੰਘ ਖੀਵਾ)- ਦਿੱਲੀ ਤੋਂ ਉਡਾਣ ਭਰ ਕੇ ਅੰਮ੍ਰਿਤਸਰ ਆ ਰਹੀ ਏਅਰ ਇੰਡੀਆ ਦੀ ਉਡਾਣ ਤਕਨੀਕੀ ਖਰਾਬੀ ਕਾਰਨ ਹਵਾਈ ਰਸਤਾ ਭਟਕ ਕੇ ਪਾਕਿਸਤਾਨੀ ਹਵਾਈ ਖੇਤਰ ਵਿਚ ਦਾਖਲ ਹੋ ਗਈ ਜਦੋਂ ਕਿ ਪਾਕਿਸਤਾਨ ਦੇ ਹਵਾਈ ਆਵਾਜਾਈ ਅਧਿਕਾਰੀਆਂ ਦੀ ਚਿਤਾਵਨੀ ਤੋਂ ਬਾਅਦ, ਜਹਾਜ਼ ਨੇ ਯੂ-ਟਰਨ ਲਿਆ। ਇਹ ਉਡਾਣ ਭਾਰਤੀ ਹਵਾਈ ਖੇਤਰ ਵਿੱਚ ਵਾਪਸ ਪਰਤੀ ਪਰੰਤੂ ਅੰਮ੍ਰਿਤਸਰ ਹਵਾਈ ਅੱਡੇ ’ਤੇ ਨਿਰਧਾਰਤ ਸਮੇਂ ਤੋਂ ਪਛੜ ਜਾਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ’ਤੋਂ ਏਅਰ ਟਰੈਫਿਕ ਕੰਟਰੋਲ ਵਲੋਂ ਜਹਾਜ਼ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਤੇ ਇਹ ਉਡਾਣ ਵਾਪਸ ਪਰਤ ਗਈ ਤੇ ਮੁੜ ਦੋਬਾਰਾ ਬੀਤੀ ਦਰਮਿਆਨੀ ਰਾਤ ਅੰਮ੍ਰਿਤਸਰ ਹਵਾਈ ਅੱਡੇ ’ਤੇ ਲੈਂਡ ਕੀਤੀ। ਜਿਸ ਕਾਰਨ ਇਸ ਉਡਾਣ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਖੱਜਲ ਖੁਆਰ ਹੋਣਾ ਪਿਆ ।
;
;
;
;
;
;
;
;