JALANDHAR WEATHER

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ

ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ 'ਤੇ ਅੱਜ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਕਨਵੀਨਰ ਗਗਨਦੀਪ ਸਿੰਘ ਭੁੱਲਰ, ਹਰਨੇਕ ਸਿੰਘ ਗਹਿਰੀ, ਦਰਸ਼ਨ ਸਿੰਘ ਮੌੜ, ਕੇਵਲ ਬਾਂਸਲ, ਜਤਿੰਦਰ ਕ੍ਰਿਸ਼ਨ, ਅਸ਼ੋਕ ਚੋਪੜਾ, ਸਿਕੰਦਰ ਧਾਲੀਵਾਲ, ਗੁਰਤੇਜ ਗਿੱਲ ਅਤੇ ਮਨਜੀਤ ਧੰਜਲ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇਂ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਐਲਾਨ ਕੀਤਾ ਕਿ 4 ਜੁਲਾਈ ਨੂੰ ਟੀਚਰ ਹੋਮ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਬਠਿੰਡਾ ਦੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਸਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ 17 ਜੁਲਾਈ ਨੂੰ ਮੁਹਾਲੀ ਵਿਚ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀਆਂ ਵੀ ਕੀਤੀਆਂ ਜਾਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ