JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਫਰਜ਼ੀ ਰਿਪੋਰਟ ਤਿਆਰ ਕਰਵਾਉਣ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ

ਜਲੰਧਰ, 24 ਜੂਨ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾਕਟਰ ਦਲਜੀਤ ਸਿੰਘ ਚੀਮਾ ਤੇ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਵਾਇਰਲ ਵੀਡੀਓ ਦੀ ਫਰਜ਼ੀ ਰਿਪੋਰਟ ਤਿਆਰ ਕਰਵਾਏ ਜਾਣ ਨੂੰ ਇਕ ਗੰਭੀਰ ਮਾਮਲਾ ਦੱਸਦੇ ਹੋਏ ਇਸ ਦੀ ਸੀ.ਬੀ.ਆਈ. ਕੋਲੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ।

ਇਸਦੇ ਨਾਲ ਹੀ ਅਕਾਲੀ ਆਗੂਆਂ ਨੇ ਕਿਹਾ ਕਿ ਹੁਣ ਜਦੋਂ ਹਰਿਆਣਾ ਪੁਲਿਸ ਵਲੋਂ ਇਸ ਮਾਮਲੇ ਵਿਚ ਐਫ.ਆਈ.ਆਰ. ਵੀ ਦਰਜ ਕਰ ਲਈ ਗਈ ਹੈ ਤਾਂ ਅਜਿਹੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਤੌਰ ਤੇ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ ਤੇ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਖੁਦ ਅਸਤੀਫਾ ਨਹੀਂ ਦਿੰਦੇ ਤਾਂ ਪੰਜਾਬ ਦੇ ਰਾਜਪਾਲ ਨੂੰ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰਨਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਲਜਾਰ ਸਿੰਘ ਰਾਣੀਕੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਇਕਬਾਲ ਸਿੰਘ ਢੀਡਸਾ ਤੇ ਹੋਰ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ