ਭਲਕੇ ਯੌਮ-ਏ-ਆਸ਼ੂਰਾ ਮੌਕੇ ਜ਼ਿਲ੍ਹਾ ਮਲੇਰਕੋਟਲਾ 'ਚ ਰਹੇਗੀ ਛੁੱਟੀ- ਜ਼ਿਲ੍ਹਾ ਮੈਜਿਸਟ੍ਰੇਟ
ਮਲੇਰਕੋਟਲਾ, 24 ਜੂਨ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵਲੋਂ ਮੁਹੱਰਮ (ਯੋਮ-ਏ-ਆਸ਼ੂਰਾ) ਮੌਕੇ 26 ਜੂਨ (ਦਿਨ ਸ਼ੁੱਕਰਵਾਰ) ਨੂੰ ਜ਼ਿਲ੍ਹਾ ਮਲੇਰਕੋਟਲਾ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 26 ਜੂਨ ਨੂੰ ਮਲੇਰਕੋਟਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰ ਅਤੇ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ ਅਤੇ ਜਿਹੜੇ ਸਕੂਲਾਂ, ਕਾਲਜਾਂ 'ਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ 'ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।
;
;
;
;
;
;
;
;