ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਖਰੜ ਵਿਚ ਸੂਬਾ ਪੱਧਰੀ ਰੈਲੀ ਹੋਈ
ਖਰੜ, 24 ਜੂਨ (ਤਰਸੇਮ ਸਿੰਘ ਜੰਡਪੁਰੀ)- ਅੱਜ ਪੰਜਾਬ ਦੇ ਨਗਰ ਕੌਂਸਲ ਅਧੀਨ ਆਉਂਦੇ ਸਫ਼ਾਈ ਸੇਵਕ ਅਤੇ ਹੋਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਖਰੜ ਨਗਰ ਕੌਂਸਲ ਵਿਚ ਸੂਬਾਈ ਪੱਧਰੀ ਰੈਲੀ ਕੀਤੀ ਗਈ ਹੈ ਅਤੇ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਨਾਰੇਬਾਜੀ ਕੀਤੀ ਗਈ ਹੈ। ਇਸ ਮੌਕੇ ਖਰੜ ਦੇ ਐਸ.ਡੀ.ਐਮ. ਗੁਰਮੀਤ ਸਿੰਘ ਸਮੇਤ ਹੋਰ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਨੇ ਯੂਨੀਅਨ ਦੇ ਆਗੂਆਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਉਹ 2 ਜੁਲਾਈ ਨੂੰ ਸਰਕਾਰ ਦੀ ਨੁਮਾਇੰਦੇ ਨਾਲ ਗੱਲਬਾਤ ਕਰਾਉਣਗੇ।
ਦੂਜੀ ਪਾਸੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਅਸ਼ੋਕ ਸ਼ਾਰਵਾਨ ਅਤੇ ਜਨਰਲ ਸਕੱਤਰ ਰਮੇਸ਼ ਗੈਚੰਡ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਦੋ ਜੁਲਾਈ ਨੂੰ ਮੰਗਾਂ ਨਾ ਮੰਨੀ ਗਈਆਂ ਤਾਂ ਉਹ 8 ਜੁਲਾਈ ਨੂੰ ਪੂਰੇ ਪੰਜਾਬ ਦੇ ਵਿਚ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦੇਣਗੇ।
;
;
;
;
;
;
;
;