JALANDHAR WEATHER

ਭਗਵੰਤ ਮਾਨ ਸਰਕਾਰ ਨੇ 68 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਕੇ ਇਤਿਹਾਸ ਸਿਰਜਿਆ- ਈਲਵਾਲ

ਸੰਗਰੂਰ, 24 ਜੂਨ (ਧੀਰਜ ਪਸੋਰੀਆ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿਚ 68000 ਤੋਂ ਵੱਧ ਨੌਕਰੀਆਂ ਦੇ ਕੇ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਤੇ ਪੂਰੀ ਪਾਰਦਰਸ਼ਤਾ ਨਾਲ ਅਤੇ ਬਗੈਰ ਕਿਸੇ ਰਿਸ਼ਵਤਖੋਰੀ ਤੋਂ ਐਨੀ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇੱਕ ਮਿਸਾਲ ਪੈਦਾ ਕੀਤੀ ਹੈ।

ਕੋਈ ਸਮਾਂ ਸੀ ਜਦੋਂ ਪਿਛਲੀਆਂ ਸਰਕਾਰਾਂ ਦੇ ਸਮੇਂ ਸੀਮਤ ਗਿਣਤੀ ਵਿਚ ਨੌਕਰੀਆਂ ਕੱਢੀਆਂ ਜਾਂਦੀਆਂ ਸਨ ਅਤੇ ਉਹ ਨੌਕਰੀਆਂ ਭਾਈਭਤੀਜਾਵਾਦ ਅਤੇ ਭਰਿਸ਼ਟਾਚਾਰ ਦੀ ਬਲੀ ਚੜ ਜਾਂਦੀਆਂ ਸਨ। ਪੰਜਾਬ ਦੇ ਕਾਬਲ ਨੌਜਵਾਨ ਨੌਕਰੀਆਂ ਤੋਂ ਵਾਂਝੇ ਰਹਿ ਜਾਂਦੇ ਸਨ ਜਿਸ ਕਾਰਨ ਨਿਰਾਸ਼ ਨੌਜਵਾਨ ਇਥੋਂ ਦੇ ਪ੍ਰਬੰਧ ਨੂੰ ਮਾੜਾ ਕਹਿ ਕੇ ਵਿਦੇਸ਼ ਦਾ ਰੁੱਖ ਕਰ ਲੈਂਦੇ ਸਨ ਪਰ ਹੁਣ ਇਸ ਵਰਤਾਰੇ ਤੇ ਰੋਕ ਲੱਗਣੀ ਸ਼ੁਰੂ ਹੋਈ ਹੈ ਅਤੇ ਕਾਬਲ ਨੌਜਵਾਨਾਂ ਨੂੰ ਇੱਥੇ ਹੀ ਨੌਕਰੀਆਂ ਮਿਲਣੀਆਂ ਸ਼ੁਰੂ ਹੋਈਆਂ ਹਨ।

ਜਿੰਨੀ ਗਿਣਤੀ ਵਿਚ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਇੰਨੀਆਂ ਨੌਕਰੀਆਂ ਪਹਿਲਾਂ ਕਿਤੇ ਵੀ ਨਹੀਂ ਦਿੱਤੀਆਂ ਗਈਆਂ। ਅਵਤਾਰ ਸਿੰਘ ਈਲਵਾਲ ਨੇ ਹੋਰ ਕਿਹਾ ਕਿ ਸਿੱਖਿਆ ਸੇਵਾਵਾਂ ਅਤੇ ਸਿਹਤ ਸੇਵਾਵਾਂ ਵਿਚ ਆਏ ਕ੍ਰਾਂਤੀਕਾਰੀ ਬਦਲਾਅ ਕਾਰਨ ਇਨਾ ਸੇਵਾਵਾਂ ਦੀ ਤਸਵੀਰ ਬਦਲ ਗਈ ਹੈ। ਕਿਸਾਨੀ ਜੋ ਪੰਜਾਬ ਦੀ ਅਰਥ ਵਿਵਸਥਾ ਦਾ ਧੁਰਾ ਹੈ ਨੂੰ ਪਹਿਲ ਦੇ ਅਧਾਰ ਤੇ ਲੈਂਦਿਆਂ ਸਰਕਾਰ ਵਲੋਂ ਕਈ ਦਹਾਕਿਆਂ ਤੋਂ ਬਾਅਦ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਦਾ ਕੀਤਾ ਗਿਆ ਹੈ। ਹੁਣ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਰਾਤਾਂ ਨੂੰ ਨਹੀਂ ਬਲਕਿ ਦਿਨ ਵਿਚ ਹੀ ਦਿੱਤੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਜ਼ਿੰਦਗੀ ਕਾਫੀ ਸੁਖਾਲੀ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਹਰੇਕ ਵਰਗ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਇਹੀ ਕਾਰਨ ਹੈ ਕਿ ਰਾਜਵਾਸੀ 2027 ਵਿਚ ਵੀ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ