JALANDHAR WEATHER

ਪੀ.ਐਨ.ਬੀ. ਦੇ ਏ.ਟੀ.ਐਮ. ਵਿਚ ਏਸੀ ਫਟਣ ਨਾਲ ਲੱਗੀ ਅੱਗ

ਲਾਲੜੂ, 24 ਜੂਨ- ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇ 'ਤੇ ਸਥਿਤ ਸੈਣੀ ਮਾਰਕੀਟ ਵਿਚ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਦੀ ਸ਼ਾਖਾ ਦੇ ਏ.ਟੀ.ਐਮ. ਵਿਚ ਲੱਗੇ ਏਅਰ ਕੰਡੀਸ਼ਨਰ ਦੇ ਫਟਣ ਕਾਰਨ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਏ.ਟੀ.ਐਮ. ਨੂੰ ਕਾਫ਼ੀ ਨੁਕਸਾਨ ਪਹੁੰਚਿਆ, ਪਰ ਬੈਂਕ ਮੁਲਾਜ਼ਮਾਂ ਦੀ ਤੁਰੰਤ ਕਾਰਵਾਈ ਨਾਲ ਵੱਡਾ ਹਾਦਸਾ ਹੋਣ ਤੋਂ ਬਚ ਗਿਆ।

ਮਿਲੀ ਜਾਣਕਾਰੀ ਅਨੁਸਾਰ, ਏ,ਟੀ,ਐਮ, ਦੇ ਅੰਦਰ ਲੱਗੇ ਏਸੀ ਵਿਚ ਧਮਾਕਾ ਹੋਣ ਤੋਂ ਬਾਅਦ ਅੱਗ ਭੜਕ ਉੱਠੀ। ਘਟਨਾ ਦਾ ਪਤਾ ਲੱਗਦੇ ਹੀ ਬੈਂਕ ਮੁਲਾਜ਼ਮਾਂ ਨੇ ਮੌਕੇ 'ਤੇ ਮੌਜੂਦ ਅੱਗ ਬੁਝਾਊ ਸਿਲੰਡਰਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਸੂਝਬੂਝ ਅਤੇ ਤੁਰੰਤ ਪ੍ਰਤੀਕਿਰਿਆ ਕਾਰਨ ਅੱਗ ਨੂੰ ਫੈਲਣ ਤੋਂ ਰੋਕ ਲਿਆ ਗਿਆ।

ਖੁਸ਼ਕਿਸਮਤੀ ਨਾਲ ਇਸ ਘਟਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਮੁਤਾਬਕ ਸੰਬੰਧਿਤ ਏ.ਟੀ.ਐਮ. ਪਿਛਲੇ ਕਰੀਬ ਛੇ ਮਹੀਨਿਆਂ ਤੋਂ ਬੰਦ ਪਿਆ ਸੀ ਅਤੇ ਉਸ ਵਿਚ ਕੋਈ ਨਕਦੀ ਵੀ ਮੌਜੂਦ ਨਹੀਂ ਸੀ। ਜੇਕਰ ਏ.ਟੀ.ਐਮ. ਚਾਲੂ ਹੁੰਦਾ ਅਤੇ ਉਸ ਵਿਚ ਨਕਦੀ ਰੱਖੀ ਹੁੰਦੀ ਤਾਂ ਨੁਕਸਾਨ ਕਾਫ਼ੀ ਵੱਧ ਹੋ ਸਕਦਾ ਸੀ। ਘਟਨਾ ਤੋਂ ਬਾਅਦ ਬੈਂਕ ਪ੍ਰਬੰਧਨ ਵਲੋਂ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਨਾਲ ਹੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਲੋਕਾਂ ਨੇ ਬੈਂਕ ਮੁਲਾਜ਼ਮਾਂ ਦੀ ਸਮੇਂ ਸਿਰ ਕੀਤੀ ਕਾਰਵਾਈ ਦੀ ਸਰਾਹਨਾ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ