ਅਜਨਾਲਾ ਵਿਖੇ ਪਹਿਲੇ ਭਾਰੀ ਮੀਂਹ ਨੇ ਕੀਤੀ ਜਲਥਲ
ਅਜਨਾਲਾ, 25 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਖੇਤਰ ਵਿਚ ਪਏ ਪਹਿਲੇ ਭਾਰੀ ਮੀਂਹ ਨੇ ਸ਼ਹਿਰ ਦੇ ਕਈ ਹਿੱਸਿਆਂ ਵਿਚ ਜਲਥਲ ਵਾਲੇ ਹਾਲਾਤ ਪੈਦਾ ਕਰ ਦਿੱਤੇ। ਮੀਂਹ ਤੋਂ ਬਾਅਦ ਸ਼ਹਿਰ ਦੇ ਮੁੱਖ ਚੌਂਕ ਸਮੇਤ ਕਈ ਸੜਕਾਂ, ਗਲੀਆਂ ਅਤੇ ਮੁਹੱਲਿਆਂ ਵਿਚ ਪਾਣੀ ਖੜ੍ਹਾ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਸ਼ਹਿਰ ਦੇ ਕਈ ਇਲਾਕਿਆਂ ਵਿਚ ਮੀਂਹ ਦਾ ਪਾਣੀ ਲੰਮੇ ਸਮੇਂ ਤੱਕ ਖੜ੍ਹਾ ਰਹਿਣ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਅਤੇ ਪੈਦਲ ਲੰਘਣ ਵਾਲਿਆਂ ਲੋਕਾਂ ਨੂੰ ਵੀ ਦਿੱਕਤਾਂ ਆ ਰਹੀਆਂ ਹਨ । ਸਥਾਨਕ ਲੋਕਾਂ ਨੇ ਕਿਹਾ ਕਿ ਹਰ ਸਾਲ ਮੀਂਹ ਦੇ ਦੌਰਾਨ ਇਹ ਸਮੱਸਿਆ ਸਾਹਮਣੇ ਆਉਂਦੀ ਹੈ ਪਰ ਇਸ ਦਾ ਪੱਕਾ ਹੱਲ ਨਹੀਂ ਕੀਤਾ ਜਾ ਰਿਹਾ।
ਇਸ ਮੌਕੇ ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ ਨੇ ਕਿਹਾ ਕਿ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਸਹੀ ਢੰਗ ਨਾਲ ਨਾ ਹੋਣ ਕਾਰਨ ਮੀਂਹ ਦਾ ਪਾਣੀ ਵੱਡੀ ਮਾਤਰਾ ਵਿਚ ਖੜ੍ਹਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਾਲਿਆਂ ਅਤੇ ਸੀਵਰੇਜ ਪ੍ਰਣਾਲੀ ਦੀ ਸਮੇਂ-ਸਿਰ ਸਫਾਈ ਅਤੇ ਦੇਖਭਾਲ ਨਾ ਹੋਣ ਕਾਰਨ ਲੋਕਾਂ ਨੂੰ ਹਰ ਵਾਰ ਇਹ ਪਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਅਜਨਾਲਾ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਨਿਕਾਸੀ ਲਈ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀ ਬਰਸਾਤ ਦੌਰਾਨ ਲੋਕਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਧਰ ਇਸ ਭਾਰੀ ਮੀਂਹ ਨੇ ਕਿਸਾਨਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ।
;
;
;
;
;
;
;